Saturday, September 25, 2010

ਪੰਜ-ਆਬਾਂ ਦੀ ਜੁਗਨੀ ... ਲੇਖਕ -ਬਲਰਾਜ ਸਿੱਧੂ, ਯੂ. ਕੇ.

ਜੁਗਨੀ ਦਾ ਜਨਮ ਉੱਤਰੀ ਭਾਰਤ ਵਿਚ ਦੋ ਹਜ਼ਾਰ ਸਾਲ ਪਹਿਲਾਂ ਹੋਇਆ ਸੀ। ਨਾਥ ਯੋਗੀ, ਯੋਗ ਧਾਰਨ ਕਰਵਾਉਣ ਸਮੇਂ ਆਪਣੇ ਚੇਲਿਆਂ ਦੇ ਗਲੇ ਵਿਚ ਨਿਸ਼ਾਨੀ ਵਜੋਂ ਇਕ ਵਿਸ਼ੇਸ਼ ਕਿਸਮ ਦਾ ਧਾਤੂ ਤਵੀਤ ਪਾਇਆ ਕਰਦੇ ਸਨ। ਜਿਸਨੂੰ ਉਹ ਯੋਗ+ਗ੍ਰਹਿਨੀ ਕਿਹਾ ਕਰਦੇ ਸਨ।ਇਕ ਜਗ੍ਹਾ ਰਹਿੰਦਿਆਂ ਜਦੋਂ ਉਹਨਾਂ ਨੂੰ ਅਹਿਸਾਸ ਹੋ ਜਾਂਦਾ ਸੀ ਕਿ ਉਹਨਾਂ ਦੇ ਚੇਲੇ ਯੋਗ ਵਿਦਿਆ ਵਿਚ ਮਾਹਿਰ ਹੋ ਗਏ ਹਨ ਤਾਂ ਉਹ ਅਗਲੀ ਮੰਜਿ਼ਲ ‘ਤੇ ਜਾ ਕਿਆਮ ਕਰਦੇ ਸਨ। ਨਵੇਂ ਥਾਂ ਉਹ ਯੋਗ+ਗ੍ਰਹਿਨੀ ਲੈ ਜਾਂਦੇ ਤੇ ਯੋਗ ਦਾ ਪ੍ਰਚਾਰ ਕਰਦੇ। ਇਹ ਯੋਗ ਗ੍ਰਹਿਨੀ ਹੌਲੀ ਹੌਲੀ ਯੋਗਨੀ ਬਣ ਗਈ। ਨਾਥਾਂ ਦੀ ਪ੍ਰੰਮਪਰਾ ਦਾ ਇਕ ਅੰਗ।ਯੋਗਨੀ ਸਿੱਧਾਂ ਨਾਥ ਦੀ ਪਹਿਚਾਣ ਦਾ ਇਕ ਚਿੰਨ੍ਹ ਬਣ ਕੇ ਪ੍ਰਚੱਲਤ ਹੋਈ। ਦੇਸ਼ ਵਿਦੇਸ਼ਾਂ ਵਿਚ ਯੋਗੀਆਂ ਨੇ ਆਪਣੇ ਅਕੀਦੇ ਅਤੇ ਇਸ਼ਟ ਨੂੰ ਪ੍ਰਚਾਰਿਆ। ਉਸ ਤੋਂ ਉਪਰੰਤ ਹਜ਼ਰਤ ਮੁਹੰਮਦ ਦੇ ਪੈਰੋਕਾਰ ਤੁਅਸਬੀ ਹੁੰਦੇ ਗਏ, ਜਿਸ ਦੀ ਬਗਾਵਤ ਦੇ ਸਿੱਟੇ ਵਜੋਂ ਸੂਫੀ ਸੰਪਰਦਾਏ ਦਾ ਜਨਮ ਹੋਇਆ।ਸੂਫੀ ਭਾਵੇਂ ਮੰਨਦੇ ਤਾਂ ਇਸਲਾਮ ਨੂੰ ਹੀ ਸੀ, ਪਰ ਉਹ ਪੁਰਾਤਨ ਮੁਸਲਮਾਨਾਂ ਵਾਂਗ ਕੱਟੜ ਨਹੀਂ ਸਨ। ਇਸ ਕਾਰਨ ਸੂਫੀਵਾਦ ਦਾ ਉਭਾਰ ਬਹੁਤ ਤੀਰਬਰਗਤੀ ਨਾਲ ਹੋਇਆ।ਸੂਫੀਆਂ ਨੂੰ ਜਦੋਂ ਯੋਗਨੀ ਬਾਰੇ ਇਲਮ ਹੋਇਆ ਤਾਂ ਉਹਨਾਂ ਨੇ ਯੋਗਨੀ ਨੂੰ ਅਪਨਾ ਲਿਆ। ਪਰ ਇਸ ਦੀ ਦਿੱਖ ਅਤੇ ਬਣਤਰ ਵਿਚ ਤਬਦੀਲੀ ਕਰਕੇ ਉਹ ਇਸਨੂੰ ਆਪਣੇ ਡੌਲ੍ਹੇ ਉੱਤੇ ਬੰਨ੍ਹਣ ਲੱਗ ਪਏ।ਨਾਥਾਂ ਨਾਲੋਂ ਸੂਫੀਆਂ ਨੇ ਯੋਗਨੀ ਨੂੰ ਇਕ ਉੱਚਾ ਤੇ ਵਿਸ਼ੇਸ਼ ਦਰਜਾ ਪ੍ਰਦਾਨ ਕੀਤਾ। ਉਹ ਹਰੇਕ ਚੇਲੇ ਦੀ ਬਜਾਏ ਯੋਗਨੀ ਆਪਣੇ ਅਗਲੇ ਗੱਦੀਨਸ਼ੀਨ ਨੂੰ ਸੌਂਪਦੇ। ਜਿਹੜਾ ਸੂਫੀ ਦਰਵੇਸ਼ ‘ਮਾਰਫਤ’ ਦੀ ਅਵਸਥਾ ਉੱਤੇ ਪਹੁੰਚ ਜਾਂਦਾ, ਯੋਗਨੀ ਉਸ ਕੋਲ ਹੁੰਦੀ ਤੇ ਅੱਗੋਂ ਉਹ ਇਸਨੂੰ ਆਪਣੇ ਮੁਕਾਬਲੇ ਉੱਤੇ ਪਹੁੰਚ ਚੁੱਕੇ ਫਕੀਰ ਨੂੰ ਹੀ ਬਖਸ਼ਦੇ।ਇਸ ਤਰ੍ਹਾਂ ਸੂਫੀ ਫਕੀਰ ਯੋਗਨੀ ਨੂੰ ਇਕ ਜਗ੍ਹਾ ਤੋਂ ਦੂਸਰੀ ਜਗ੍ਹਾ ਸਫਰ ਕਰਵਾਉਂਦੇ। ਜਿਥੇ ਯੋਗਨੀ ਚਲੀ ਜਾਂਦੀ ਉਥੇ ਦੇ ਫਕੀਰਾਂ ਵਿਚ ਹੁਲਾਸ ਦੀ ਲਹਿਰ ਦੌੜ ਜਾਂਦੀ। ਉਹ ਯੋਗਨੀ ਪ੍ਰਾਪਤ ਕਰਨ ਦੀ ਲਾਲਸਾ ਵਿਚ ਕਠਿਨ ਤੋਂ ਕਠਿਨ ਇਮਤਿਹਾਨ ਦਿੰਦੇ। ਚਿੱਲੇ ਕੱਟਦੇ।ਯੋਗਨੀ ਧਾਰਨ ਕਰਵਾਉਣ ਸਮੇਂ ਜਸ਼ਨ ਹੁੰਦਾ। ਯੋਗਨੀ ਦਾ ਗੁਣਗਾਨ ਕੀਤਾ ਜਾਂਦਾ।ਜੁਗਨੂੰ ਇਕ ਜੀਵ ਹੁੰਦਾ ਹੈ, ਜਦੋਂ ਉਹ ਹਵਾ ਵਿਚ ਉੱਡਦਾ ਹੈ ਤਾਂ ਰੋਸ਼ਨੀ ਪੈਦਾ ਕਰਦਾ ਹੈ। ਇਥੋਂ ਹੀ ਇਹ ਗਿਆਨਤਾ ਦਾ ਚਾਨਣ ਫੈਲਾਉਣ ਵਾਲੀ ਯੋਗਨੀ; ਜੁਗਨੀ ਬਣ ਕੇ ਸਾਡਾ ਲੋਕ ਗੀਤ ਬਣੀ। ਬੇਸ਼ਕ ਆਧੁਨਿਕ ਕਵੀਆਂ ਨੇ ਇਸਦੇ ਨਕਸ਼ ਵਿਗਾੜ ਕੇ ਇਸ ਨੂੰ ਮੁਟਿਆਰ ਵਜੋਂ ਚਿੱਤਰਿਆ ਹੈ, ਪਰ ਪੁਰਾਤਨ ਕਾਵਿ ਵਿਚ ਇਸ ਦਾ ਸਪਸ਼ਟ ਜਿ਼ਕਰ ਆਉਂਦਾ ਹੈ। ਖਾਸ ਕਰ ਅਰਬੀ ਅਤੇ ਫਾਰਸੀ ਦੀਆਂ ਭਾਸ਼ਾਵਾਂ ਵਿਚਲੇ ਜੁਗਨੀ ਕਾਵਿ ਵਿਚ। ਬਾਬਾ ਸ਼ੇਖ ਫਰੀਦ ਸਾਹਿਬ ਨੇ ਅਜ਼ਮੇਰ ਸ਼ਰੀਫ ਵਿਖੇ ਚਿੱਲਾ ਕੱਟ ਕੇ ਜੁਗਨੀ ਪ੍ਰਾਪਤ ਕੀਤੀ ਸੀ। ਅੱਜ ਵੀ ਅਜ਼ਮੇਰ ਸ਼ਰੀਫ ਜਾਵੋ ਤਾਂ ਦਰਗਾਹ ਵਿਚ ਵੜ੍ਹਦਿਆਂ ਜੇ ਖੱਬੇ ਪਾਸੇ ਮੁੜ ਜਾਇਏ ਤਾਂ ਉਥੇ ਉਹ ਜਗ੍ਹਾ ਮੌਜੂਦ ਹੈ ਜਿਥੇ ਸ਼ੇਖ ਫਰੀਦ ਸਾਹਿਬ ਨੇ ਚਿੱਲਾ ਕੱਟਿਆ ਸੀ।

for the read the full article CLICK HERE

No comments:

Post a Comment